Blog Archive
-
▼
2021
(15)
-
▼
March
(13)
- First Aid training
- Grand sale India goes for a straw
- Railway trains time table
- Ocean in rage
- Political games of vikas
- Nature Quotes
- Preachings of Guru Nank Dev Ji
- Today I was at Saint kabir college of Education K...
- 271 covid case reported in Patiala 19 March🔴🔴🔴...
- THEY SACRIFICED THEIR PRESENT FOR OUR FUTURE SAV...
- SAVE...
- WORLD IS WAITING FOR YOUR GESTURES , EVERYONE ...
- JUST REMAIN ALERT ! LET'S PR...
-
▼
March
(13)
Sunday, March 21, 2021
Saturday, March 20, 2021
Today I was at Saint kabir
271 covid case reported in Patiala 19 March🔴🔴🔴🔴🔴
ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ ਹੋਇਆ 30 ਹਜਾਰ ਤੋਂ ਪਾਰ
ਕੋਵਿਡ ਸੈਂਪਲਾ ਦੀ ਗਿਣਤੀ ਹੋਈ 4 ਲੱਖ ਤੋਂ ਵੱਧ
271 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ : ਸਿਵਲ ਸਰਜਨ
ਪਟਿਆਲਾ, 19 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1663 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1663 ਟੀਕੇ ਲਗਾਏ ਗਏ।ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 695 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 31,121 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ, ਜਿਹਨਾਂ ਵਿੱਚ 9877 ਸੀਨੀਅਰ ਸਿਟੀਜਨ, 1879 ਹੋਰ ਬਿਮਾਰੀਆਂ ਨਾਲ ਪੀੜਤ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਅਤੇ ਕੋਵਿਡ ਵੈਕਸੀਨ ਦੀ ਪਹਿਲੀ ਤੇ ਦੂਜੀ ਖੁਰਾਕ ਲਗਾਵਾਉਣ ਵਾਲੇ ਸਿਹਤ ਵਰਕਰ ਅਤੇ ਫਰੰਟਲਾਈਨ ਵਰਕਰ ਵੀ ਸ਼ਾਮਲ ਹਨ।
ਅੱਜ ਜਿਲੇ ਵਿੱਚ 271 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3431 ਦੇ ਕਰੀਬ ਰਿਪੋਰਟਾਂ ਵਿਚੋਂ 271 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 19534 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 102 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 17308 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1680 ਹੈ। ਇਕ ਹੋਰ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 546 ਹੋ ਗਈ ਹੈ, ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 271 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 168, ਨਾਭਾ ਤੋਂ 15, ਸਮਾਣਾ ਤੋਂ 04, ਰਾਜਪੁਰਾ ਤੋਂ 12, ਬਲਾਕ ਭਾਦਸੋਂ ਤੋਂ 13, ਬਲਾਕ ਕੌਲੀ ਤੋਂ 26, ਬਲਾਕ ਕਾਲੋਮਾਜਰਾ ਤੋਂ 10, ਬਲਾਕ ਹਰਪਾਲਪੁਰ ਤੋਂ 05, ਬਲਾਕ ਸ਼ੁਤਰਾਣਾਂ ਤੋਂ 06 ਅਤੇ ਬਲਾਕ ਦੁਧਣ ਸਾਧਾਂ ਤੋਂ 12 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ
40 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 231 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਉਹਨਾਂ ਕਿਹਾ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆਂ ਕਿ ਪੰਜਾਬੀ ਯੁਨੀਵਰਸਿਟੀ ਵਿੱਚ ਸਟਾਫ ਅਤੇ ਫੈਕਲਟੀ ਦੇ ਲਏ 200 ਸੈਂਪਲਾ ਵਿੱਚੋਂ 21 ਹੋਰ ਪੋਜਟਿਵ ਪਾਏ ਗਏ ਹਨ, ਜਿਸ ਨਾਲ ਕੁੱਲ ਪੋਜਟਿਵ ਕੇਸਾਂ ਦੀ ਗਿਣਤੀ 41 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3006 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,01,121 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 19534 ਕੋਵਿਡ ਪੋਜਟਿਵ, 3,77,815 ਨੈਗੇਟਿਵ ਅਤੇ ਲਗਭਗ 3372 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।